ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ
ਦੁਬਾਰਾ ਘੋਖ ਵਿਚਾਰ ਕਰਕੇ ਉਸ ਵਿਚਲੀਆਂ ਤਰੁੱਟੀਆਂ ਅਤੇ ਕਮੀਆਂ ਖਾਲਸਾ ਪੰਥ ਦੀ ਲੋੜ ਅਨੁਸਾਰ ਦੂਰ ਕਰਕੇ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਨੰਦ ਮੈਰਿਜ ਐਕਟ ਪਹਿਲਾਂ ਸਮੇਂ ਅਨੁਸਾਰ ਠੀਕ ਸੀ ਪ੍ਰੰਤੂ ਹੁਣ ਮੌਜੂਦਾ ਸਮਾਜ ਦੇ ਨਵੇਂ ਹਲਾਤਾਂ ਤੇ ਲੋੜ ਅਨੁਸਾਰ ਸੋਧ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਨੰਦ ਮੈਰਿਜ ਐਕਟ ਸਬੰਧੀ ਪਰਿਕ੍ਰਿਆ ਦਰਸਾਉਂਦਿਆਂ ਕਿਹਾ ਕਿ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਹਾਊਸ ਦੀ ਮੀਟਿੰਗ ਬੁਲਾ ਕੇ ਮੌਜੂਦਾ ਸਿੱਖ ਪੰਥ ਤੇ ਸਮੇਂ ਦੀਆਂ ਲੋੜਾਂ ਅਨੁਸਾਰ ਸੁਝਾਅ ਪੇਸ਼ ਕਰਕੇ ਪਾਸ ਕੀਤੇ ਜਾਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਭੇਜਿਆ ਜਾਂਦਾ ਹੈ, ਜਿਸ ਤੇ ਸਟੇਟ ਗੌਰਮਿੰਟ ਆਪਣੇ ਲੋੜੀਂਦੇ ਵਿਚਾਰ ਪੇਸ਼ ਕਰਕੇ ਕੇਂਦਰ ਸਰਕਾਰ ਨੂੰ ਅੱਗੇ ਭੇਜੇਗੀ ਤੇ ਕੇਂਦਰ ਸਰਕਾਰ ਇਸ ਨੂੰ ਪਾਰਲੀਮੈਂਟ ਵਿੱਚ ਐਕਟ ਬਣਾਉਣ ਲਈ ਤਜਵੀਜ਼ ਵਜੋਂ ਪੇਸ਼ ਕਰੇਗੀ, ਜਿਸ ਤੇ ਆਲ ਇੰਡੀਆ ਗੁਰਦੁਆਰਾ ਐਕਟ ਲਾਗੂ ਹੋਵੇਗਾ। ਉਹਨਾਂ ਕਿਹਾ ਕਿ ਆਲ ਇੰਡੀਆ ਗੁਰਦੁਆਰਾ ਐਕਟ ਦੇਸ਼ ਭਰ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਆਲ ਇੰਡੀਆ ਗੁਰਦੁਆਰਾ ਐਕਟ ਲਾਗੂ ਹੋਣਾ ਅੱਜ ਦੇ ਸਮੇਂ ਦੀ ਲੋੜ ਹੈ ।
Leave a Reply