ਦੇਹਰਾਦੂਨ( ਟਾਈਮਜ਼ ਬਿਓਰੋ ) ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਚਮੋਲੀ ਕਸਬੇ ‘ਚ ਨਮਾਮੀ ਗੰਗੇ ਪ੍ਰਾਜੈਕਟ ਨੇੜੇ ਸਥਿਤ ਐੱਸਟੀਪੀ ਪਲਾਂਟ ‘ਚ ਬੁੱਧਵਾਰ ਨੂੰ 16 ਵਿਅਕਤੀਆਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਤੇ ਕਈ ਝੁਲਸੇ ਗਏ। ਝੁਲਸਿਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਭਿਆਨਕ ਹਾਦਸੇ ਦੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮਰਨ ਵਾਲਿਆਂ ਵਿੱਚ ਉੱਤਰਾਖੰਡ ਪੁਲੀਸ ਦਾ ਸਬ ਇੰਸਪੈਕਟਰ ਸ਼ਾਮਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2ਲੱਖ ਰੁਪਏ ਦੀ ਐਕਸ ਗਰੇ਼ਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਅੰਤ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
Leave a Reply