ਨਵੀਂ ਦਿੱਲੀ ਪੀ ਆਈ ਬੀ
(ਟਾਈਮਜ਼ ਬਿਓਰੋ) ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਰਮਿਆਨ ਦਿੱਲੀ ‘ਚ ਐਤਵਾਰ ਨੂੰ ਵਿਸ਼ੇਸ਼ ਮੁਲਾਕਾਤ ਹੋਈ ਅਤੇ ਵੱਖ-ਵੱਖ ਖੇਤਰਾਂ ‘ਚ ਭਾਰਤ-ਕੈਨੇਡਾ ਸਬੰਧਾਂ ਦੀ ਪੂਰੀ ਲੜੀ ‘ਤੇ ਚਰਚਾ ਕੀਤੀ ਗਈ । ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਜੀ -20 ਸੰਮੇਲਨ ਦੀ ਸਫ਼ਲਤਾ ਲਈ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ । ਦੋਹਾਂ ਦੇਸ਼ਾਂ ਨੇ ਜੀ-20 ਸ਼ਿਖਰ ਸੰਮੇਲਨ ਤੋਂ ਬਾਅਦ ਭਾਰਤ-ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ ਆਪਸੀ ਸੰਬੰਧਾਂ ਦੀ ਲੜੀ ਤਹਿਤ ਵਪਾਰਕ , ਡਿਪਲੋਮੈਟ ਅਤੇ ਹੋਰ ਗੰਭੀਰ ਮੁੱਦਿਆਂ ਤੇ ਚਰਚਾ ਕੀਤੀ । ਇਸ ਬੈਠਕ ‘ਚ ਦੋਹਾਂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਆਪਸ ਵਿੱਚ ਅੱਤਵਾਦ ਅਤੇ ਖਾਲਿਸਤਾਨ ਨਾਲ ਸੰਬੰਧਿਤ ਅਤੇ ਵਿਦੇਸ਼ੀ ਦਖ਼ਲ ਅੰਦਾਜ਼ੀ ਦੇ ਮੁੱਦੇ ‘ਤੇ ਵੀ ਗੱਲਬਾਤ ਹੋਈ ਹੈ । ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਦੋਵੇਂ ਮੁੱਦੇ ਸਾਹਮਣੇ ਆਏ ਹਨ । ਟਰੂਡੋ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ‘ਚ ਪ੍ਰਧਾਨ ਮੰਤਰੀ ਨਾਲ, ਅਸੀਂ ਉਨ੍ਹਾਂ ਦੋਹਾਂ ਮੁੱਦਿਆਂ ‘ਤੇ ਕਈ ਦੌਰ ਦੀ ਗੱਲਬਾਤ ਕੀਤੀ ਹੈ। ਕੈਨੇਡਾ ਹਮੇਸ਼ਾ ਬਚਾਅ ਕਰੇਗਾ। ਪ੍ਰਗਟਾਵੇ ਦੀ ਆਜ਼ਾਦੀ, ਜ਼ਮੀਰ ਦੀ ਆਜ਼ਾਦੀ ਅਤੇ ਸ਼ਾਂਤਮਈ ਵਿਰੋਧ ਦੀ ਆਜ਼ਾਦੀ ਅਤੇ ਇਹ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਅਸੀਂ ਹਮੇਸ਼ਾ ਹਿੰਸਾ ਨੂੰ ਰੋਕਣ ਅਤੇ ਨਫ਼ਰਤ ਨੂੰ ਪਿੱਛੇ ਧੱਕਣ ਲਈ ਹਮੇਸ਼ਾ ਮੌਜੂਦ ਹਾਂ। ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਭਾਈਚਾਰੇ ਦੇ ਮੁੱਦੇ ‘ਤੇ ਇਹ ਯਾਦ ਰੱਖਣਾ ਮਹੱਤਵਪੂਰਨ ਹੈ ਕਿ ਕੁਝ ਲੋਕਾਂ ਦੀਆਂ ਹਰਕਤਾਂ ਪੂਰੇ ਭਾਈਚਾਰੇ ਜਾਂ ਕੈਨੇਡਾ ਦੀ ਪ੍ਰਤੀਨਿਧਤਾ ਨਹੀਂ ਕਰਦੀ ਹੈ। ਇਸ ਦਾ ਦੂਜਾ ਪਹਿਲੂ ਇਹ ਹੈ ਕਿ ਅਸੀਂ ਕਾਨੂੰਨ ਦੇ ਸ਼ਾਸਨ ਦੇ ਸਨਮਾਨ ਕਰਨ ਦੇ ਮਹੱਤਵ ‘ਤੇ ਵੀ ਚਾਨਣਾ ਪਾਈਏ ਅਤੇ ਅਸੀਂ ਵਿਦੇਸ਼ੀ ਦਖ਼ਲ ਅੰਦਾਜ਼ੀ ਬਾਰੇ ਵੀ ਗੱਲ ਕੀਤੀ।
Leave a Reply