ਕੈਨੇਡਾ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦੀ ਵਸਾਖਾ ਬੀਚ ‘ਚ ਡੁੱਬਣ ਕਾਰਨ ਮੌਤ

ਓਂਟਾਰੀਓ,14 ਜੂਨ ( ਟਾਈਮਜ਼ ਬਿਊਰੋ ) ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ। ਅਜਿਹੀ ਹੀ ਖਬਰ ਕੈਨੇਡਾ ਦੇ ਸੂਬੇ ਓਂਟਾਰੀਓ ਤੋਂ ਆਈ ਹੈ। ਜਿਥੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ ਪੜ੍ਹਾਈ ਕਰਨ ਗਿਆ ਸੀ ਤੇ ਕੈਨੇਡਾ ਦੇ ਸੂਬੇ ਓਂਟਾਰੀਓ ਦੀ ਵਸਾਖਾ ਬੀਚ ‘ਚ ਡੁੱਬਣ ਨਾਲ ਨੌਜਵਾਨ ਦੀ ਮੌਤ ਹੋ ਗਈ। ਉਕਤ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਨੰਗਲੀ ਦਾ ਰਹਿਣ ਵਾਲਾ ਸੀ। ਮ੍ਰਿਤਕ ਗੁਰਪ੍ਰੀਤ ਸਿੰਘ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਪੜਾਈ ਕਰਨ ਲਈ ਕੈਨੇਡਾ ਗਿਆ ਸੀ ਤੇ ਹੁਣ ਮੌਜੂਦਾ ਸਮੇਂ ਪੜਾਈ ਪੂਰੀ ਕਰ ਕੇ ਵਰਕ ਪਰਮਿਟ ‘ਤੇ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਕੰਮ ਤੋਂ ਛੁੱਟੀ ਹੋਣ ਕਰ ਕੇ ਆਪਣੇ  ਦੋਸਤਾਂ ਨਾਲ ਵਸਾਖਾ ਬੀਚ ‘ਤੇ ਨਹਾਉਣ ਗਿਆ ਸੀ ਨਹਾਉਂਦੇ ਸਮੇਂ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ।

Be the first to comment

Leave a Reply

Your email address will not be published.


*