ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਅੰਮ੍ਰਿਤਸਰ, 4 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਉਨ੍ਹਾ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾ ਸੰਗਤ ਨੂੰ ਭਗਤ ਕਬੀਰ ਜੀ ਵੱਲੋਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦੇ ਦਿਖਾਏ ਰਾਹ ਤੇ ਚੱਲਣ ਦੀ ਅਪੀਲ ਕੀਤੀ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ ਸੁਖਰਾਜ ਸਿੰਘ, ਸ ਬਘੇਲ ਸਿੰਘ ਸ ਸਤਨਾਮ ਸਿੰਘ, ਸ ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Be the first to comment

Leave a Reply

Your email address will not be published.


*