ਨਵੀਂ ਦਿੱਲੀ (ਭਾਸ਼ਾ)- ਦੇਸ਼ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦਿਹਾਂਤ ‘ਤੇ ਡੂੰਘੇ ਸੋਗ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਭਾਈ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਅੰਮ੍ਰਿਤਸਰ ‘ਚ ਦਿਹਾਂਤ ਹੋ ਗਿਆ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਮੰਚ ਟਵਿੱਟਰ , ਐਕਸ’ ਤੇ ਇਕ ਪੋਸਟ ਵਿੱਚ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ , “ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਦਿਹਾਂਤ ਤੋਂ ਦੁਖ਼ੀ ਹਾਂ। ਉਹ ਆਪਣੇ ਗਿਆਨ ਅਤੇ ਗੁਰੂ ਸਾਹਿਬਾਨ ਦੇ ਵਿਚਾਰਾਂ ਦਾ ਅਨੁਸਰਨ ਕਰਦੇ ਹੋਏ ਮਨੁੱਖਤਾ ਦੀ ਸੇਵਾ ਕਰਨ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਉਨ੍ਹਾਂ ਦੇ ਪਰਿਵਾਰ ਵਾਲਿਆਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਹਮਦਰਦੀ।”
Leave a Reply