19-20 ਜੂਨ ਨੂੰ ਬੁਲਾਇਆ ਗਿਆ ਸੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ
ਚੰਡੀਗੜ੍ਹ ( ਟਾਈਮਜ਼ ਬਿਓਰੋ ) ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ‘ਤੇ ਜਲਦੀ ਦਸਤਖਤ ਕਰਨ ਲਈ ਲਿਖੇ ਪੱਤਰ ਦਾ ਜਵਾਬ ਦੇ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ “ਆਪ “ਸਰਕਾਰ ਵੱਲੋਂ 19-20 ਜੂਨ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ ਅਤੇ ਉਸ ਦਿਨ ਪਾਸ ਕੀਤੇ ਗਏ ਬਿੱਲ ਵੀ ਗੈਰ ਸੰਵਿਧਾਨਿਕ ਦੱਸਦਿਆਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਇਨ੍ਹਾਂ 2 ਦਿਨਾਂ ‘ਚ ਪਾਸ ਕੀਤੇ ਬਿੱਲ ਵੀ ਕਾਨੂੰਨ ਦੀ ਉਲੰਘਣਾ ਹਨ । ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਿਖੇ ਪੱਤਰ ਦੇ ਜਵਾਬ ਵਿੱਚ ਲਿਖਿਆ ਹੈ ਕਿ 19-20 ਨੂੰ ਬੁਲਾਇਆ ਗਿਆ ਇਜਲਾਸ ਕਾਨੂੰਨ ਦੇ ਤਹਿਤ ਨਹੀਂ ਸੀ। ਇਸ ਵਿੱਚ ਪਾਸ ਕੀਤੇ ਚਾਰੇ ਬਿੱਲ ਕਾਨੂੰਨ ਦੀ ਉਲੰਘਣਾ ਹਨ। ਰਾਜਪਾਲ ਨੇ ਕਿਹਾ ਕਿ ਉਹ ਇਸ ਸਬੰਧੀ ਦੇਸ਼ ਦੇ ਅਟਾਰਨੀ ਜਨਰਲ ਦੀ ਰਾਏ ਲੈਣਗੇ। ਇਸ ਤੋਂ ਬਾਅਦ ਹੀ ਉਹ ਪਾਸ ਕੀਤੇ ਗਏ ਬਿੱਲਾਂ ਬਾਰੇ ਫੈਸਲਾ ਲੈਣਗੇ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਐਕਟ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਸੀ ਅਤੇ ਗੁਰਬਾਣੀ ਪ੍ਰਸਾਰਣ ਦੇ ਹਾਕ ਕਿਸੇ ਇੱਕ ਨਿੱਜੀ ਚੈਨਲ ਨੂੰ ਨਾ ਦਿੱਤੇ ਜਾਣ ਅਤੇ ਗੁਰਬਾਣੀ ਪ੍ਰਚਾਰ ਲਈ ਹਰ ਚੈਨਲ ਨੂੰ ਗੁਰਬਾਣੀ ਟੈਲੀਕਾਸਟ ਕਰਨ ਦੇ ਅਧਿਕਾਰ ਮਿਲਣ ਦੀ ਵਕਾਲਤ ਕੀਤੀ ਸੀ ।
ਮਾਨਯੋਗ ਰਾਜਪਾਲ ਪੰਜਾਬ ਨੇ ਮੁੱਖ ਮੰਤਰੀ ਦੀ ਚਿੱਠੀ ਦਾ ਜਵਾਬ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੜ ਗੈਰ – ਸੰਵਿਧਾਨਿਕ ਕਰਾਰ ਦਿੱਤਾ ਹੈ ।
Leave a Reply