ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਲਿਖੇਗੀ ਭਾਰਤ ਸਰਕਾਰ ਨੂੰ ਪੱਤਰ—- ਭਾਈ ਗੁਰਚਰਨ ਸਿੰਘ ਗਰੇਵਾਲ

ਅੰਮ੍ਰਿਤਸਰ (ਟਾਈਮਜ਼ ਬਿਓਰੋ) ਇਰਾਕ ਦੇ ਬਗਦਾਦ ਸ਼ਹਿਰ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਸ੍ਰੂੀ ਅੰਮ੍ਰਿਤਸਰ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਲ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ । ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਸ. ਹਰਜੀਤ ਸਿੰਘ ਸੋਢੀ ਅਤੇ ਗੁਰੂ ਸਾਹਿਬ ਦੇ ਸ਼ਰਧਾਲੂ ਸੁਰਾਜ ਸ਼ਹੀਦ ਭਵਾਲ ਨੇ ਅੰਮ੍ਰਿਤਸਰ ਆ ਕੇ ਸ਼੍ਰੋਮਣੀ ਕਮੇਟੀ ਪਾਸ ਇਹ ਇੱਛਾ ਪ੍ਰਗਟਾਈ ਸੀ ਕਿ ਬਗਦਾਦ ਵਿਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਜਾਵੇ। ਇਸ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲੋੜੀਂਦੀ ਲਿਖਾਪੜ੍ਹੀ ਕੀਤੀ ਜਾਵੇ।
ਭਾਈ ਗਰੇਵਾਲ ਨੇ ਕਿਹਾ ਕਿ ਇਤਿਹਾਸਕ ਹਵਾਲਿਆਂ ਅਨੁਸਾਰ ਆਪਣੀ ਉਦਾਸੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਗਦਾਦ ਗਏ ਸਨ, ਜਿਥੇ ਉਨ੍ਹਾਂ ਦੀ ਯਾਦ ਵਿਚ ਇਹ ਗੁਰਦੁਆਰਾ ਸਾਹਿਬ ਸਥਿਤ ਸੀ। ਬੀਤੇ ਸਮੇਂ ਇਰਾਕ ਅੰਦਰ ਹਲਾਤ ਵਿਗੜਨ ਕਾਰਨ ਤੇ ਜੰਗ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਾ ਸੀ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਲੋੜੀਂਦੀ ਸੇਵਾ ਸਬੰਧੀ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ-ਵਟਾਂਦਰਾ ਕਰਕੇ ਭਾਰਤ ਸਰਕਾਰ ਨਾਲ ਚਿੱਠੀ -ਪੱਤਰ ਰਾਹੀਂ ਰਾਬਤਾ ਕਾਇਮ ਕੀਤਾ ਜਾਵੇਗਾ ।ਭਾਈ ਗਰੇਵਾਲ ਨੇ ਕਿਹਾ ਕਿ ਮਿਸ਼ਨ ਬਾਬਾ ਨਾਨਕ ਸੰਸਥਾ ਦੇ ਨੁਮਾਇੰਦਿਆਂ ਵੱਲੋਂ ਗੁਰੂ ਸਾਹਿਬ ਦੀ ਯਾਦ ਵਿਚ ਸਥਿਤ ਗੁਰਦੁਆਰਾ ਸਾਹਿਬ ਦੀ ਸੇਵਾ ਲਈ ਪ੍ਰਗਟਾਈ ਇੱਛਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਤਿਕਾਰ ਕਰਦੀ ਹੈ, ਪਰੰਤੂ ਸਿੱਖ ਸੰਸਥਾ ਲਈ ਢੁੱਕਵਾਂ ਫੈਸਲਾ ਕਰਕੇ ਕਾਰਵਾਈ ਅੱਗੇ ਵਧਾਏਗੀ ।

Be the first to comment

Leave a Reply

Your email address will not be published.


*