ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ (ਈ ਡੀ) ਵੱਲੋਂ ਛਾਪੇਮਾਰੀ

ਚੰਡੀਗੜ,19 ਜਨਵਰੀ ( ਟਾਈਮਜ਼ ਬਿਊਰੋ ) ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਸਣੇ 12 ਟਿਕਾਣਿਆਂ ਤੇ ਦੋ ਹੋਰ ਕਰੀਬੀਆਂ ਦੇ ਠਿਕਾਣਿਆਂ ‘ਤੇ  ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਵੱਡੀਆਂ ਖਬਰਾਂ ਸਾਹਮਣੇ ਆਉਣ ਲੱਗੀਆਂ ਹਨ।ਇਕ ਰਿਪੋਰਟ ‘ਚ ਈਡੀ ਵੱਲੋਂ ਬਰਾਮਦ ਕੀਤੀ ਨਕਦੀ ਦੀਆਂ ਤਸਵੀਰਾਂ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਦੀ ਸਾਲੀ ਦੇ ਬੇਟੇ ਭੁਪਿੰਦਰ ਸਿੰਘ ਹਨੀ ਦੇ ਲੁਧਿਆਣਾ ਸਥਿਤ ਘਰ ਵਿੱਚੋਂ ਈ.ਡੀ. ਨੇ 4 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ ਜਦਕਿ ਉਨ੍ਹਾਂ ਦੇ ਇਕ ਹੋਰ ਸਾਥੀ ਸੰਦੀਪ ਕੁਮਾਰ ਦੇ ਟਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਹਨ।ਇਸ ਤੋਂ ਇਲਾਵਾ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਈ.ਡੀ.ਨੂੰ ਕਈ ਅਹਿਮ ਸੁਰਾਗ ਅਤੇ ਦਸਤਾਵੇਜ਼ ਹਾਸਲ ਹੋਏ ਹਨ ਜਿਨ੍ਹਾਂ ਦੇ ਆਧਾਰ ’ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

Be the first to comment

Leave a Reply

Your email address will not be published.


*