ਅੰਮ੍ਰਿਤਸਰ, 17 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਪ੍ਰੋਫਾਰਮੇ ਭਲਕੇ 18 ਮਈ ਨੂੰ ਰਾਜਪਾਲ ਪੰਜਾਬ ਦੇ ਸਪੁਰਦ ਕੀਤੇ ਜਾਣੇ ਸਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਭਵਨ ਚੰਡੀਗੜ੍ਹ ਦੇ ਅਧਿਕਾਰੀਆਂ ਵੱਲੋਂ ਅੱਜ ਸ਼ਾਮ ਸਮੇਂ ਪ੍ਰਾਪਤ ਹੋਈ ਸੂਚਨਾ ਅਨੁਸਾਰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਜ਼ਰੂਰੀ ਰੁਝੇਵਿਆਂ ਕਾਰਨ ਉਨ੍ਹਾਂ ਨੂੰ ਤੁਰੰਤ ਦਿੱਲੀ ਜਾਣਾ ਪਿਆ ਹੈ, ਜਿਸ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪ੍ਰੋਫਾਰਮੇ ਭਲਕੇ 18 ਮਈ ਨੂੰ ਨਹੀਂ ਸੌਂਪੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਵੇਂ ਇਸ ਸਬੰਧੀ ਤਿਆਰੀ ਮੁਕੰਮਲ ਸਨ, ਪਰ ਹੁਣ ਇਹ ਕਾਰਜ 18 ਮਈ ਦੀ ਥਾਂ ਬਾਅਦ ਵਿਚ ਮਿਲੇ ਸਮੇਂ ਅਨੁਸਾਰ ਕੀਤਾ ਜਾਵੇਗਾ।
Leave a Reply