ਸ੍ਰੀ ਦਰਬਾਰ ਸਾਹਿਬ ’ਚ ਸੋਨੇ ਦੀ ਧੁਆਈ ਸਬੰਧੀ ਸੇਵਾ ਆਰੰਭ, ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਇਹ ਸੇਵਾ

DJP ÕËêôé: üÚÖ¿â ÃzÆ ÔÇðî¿çð ÃÅÇÔì ÇòÖ¶ ñ¼×¶ Ã¯é¶ çÆ è°ÁÅÂÆ Áå¶ ÃÅë-ÃëÅÂÆ çÆ Ã¶òÅ ÁÅð¿í Õðé î½Õ¶ ÁËâò¯Õ¶à ÔðÇÜ¿çð ÇÃ¿Ø èÅîÆ å¶ Ô¯ðÍ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਤੇ ਸਫ਼ਾਈ ਦੀ ਸੇਵਾ ਆਰੰਭ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਉੱਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਸਬੰਧੀ ਅਰਦਾਸ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਫ਼ਾਈ ਅਤੇ ਸਾਂਭ-ਸੰਭਾਲ ਲਈ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਰਿਸ਼ ਤੇ ਪ੍ਰਦੂਸ਼ਣ ਆਦਿ ਕਰ ਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਇਸ ਲਈ ਸਫ਼ਾਈ ਜ਼ਰੂਰੀ ਹੋ ਜਾਂਦੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸੇਵਕ ਜਥੇ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਤੇ ਮੀਨਾਕਾਰੀ ਦੀ ਮੁਰੰਮਤ ਦਾ ਕਾਰਜ ਆਰੰਭਿਆ ਗਿਆ ਹੈ, ਜੋ ਕਿ ਜ਼ਰੂਰਤ ਮੁਤਾਬਕ ਕਰਦੇ ਹਨ। ਭਾਈ ਸਾਹਿਬ ਭਾਈ ਮਹਿੰਦਰ ਸਿੰਘ ਵੱਲੋਂ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ। ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ। ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਬਿਕਰਮਜੀਤ ਸਿੰਘ, ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਇਕਬਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Be the first to comment

Leave a Reply

Your email address will not be published.


*