ਫੇਕ ਨਿਊਜ਼ ਫੈਲਾਉਣ ਵਾਲਿਆਂ ‘ਤੇ ਸ਼ਿੰਕੰਜਾ ਕੱਸਣ ਦੀ ਤਿਆਰੀ ਝੂਠੀ ਜਾਣਕਾਰੀ ਦੇਣ ‘ਤੇ ਤਿੰਨ ਸਾਲ ਦੀ ਸਜ਼ਾ ਤੇ ਹੋਵੇਗਾ ਜੁਰਮਾਨਾ

ਨਵੀਂ ਦਿੱਲੀ (ਟਾਈਮਜ਼ ਬਿਓਰੋ) ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਭਾਰਤੀ ਨਿਆਂ ਸੰਹਿਤਾ ਬਿੱਲ 2023 ਪੇਸ਼ ਕੀਤਾ ਹੈ ਜਿਸ ਤਹਿਤ ਝੂਠੀਆਂ ਖ਼ਬਰਾਂ ਪ੍ਰਸਾਰਿਤ ਕਰਨ ਵਾਲੇ ਲੋਕਾਂ ਤੇ ਸ਼ਿਕੰਜਾ ਕੱਸਿਆ ਜਾਵੇਗਾ । ਪ੍ਰਸਤਾਵਿਤ ਬਿੱਲ ‘ਚ ਧਾਰਾ-195 ਤਹਿਤ ਇਕ ਵਿਵਸਥਾ ਹੈ, ਜੋ ਭਾਰਤ ਦੀ ਸੰਪ੍ਰਭੂਤਾ ਅਤੇ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਵਾਲੀ ‘ਫੇਕ ਨਿਊਜ਼’ ਜਾਂ ਝੂਠੀ ਜਾਣਕਾਰੀ ਫੈਲਾਉਣ ਵਾਲਿਆਂ ਨਾਲ ਜੁੜੀ ਹੋਈ ਹੈ। ਬਿੱਲ ਅਨੁਸਾਰ ਅਜਿਹਾ ਕਰਨ ਵਾਲਿਆਂ ਨੂੰ 3 ਸਾਲ ਤੱਕ ਦੀ ਕੈਦ ਦੀ ਸਜ਼ਾ ਦਿੱਤੀ ਜਾਵੇਗੀ। ਹਾਲਾਂਕਿ ਬਿੱਲ ਨੂੰ ਅਜੇ ਸਮੀਖਿਆ ਲਈ ਸਥਾਈ ਕਮੇਟੀ ਨੂੰ ਭੇਜਿਆ ਗਿਆ ਹੈ।
ਬਿੱਲ ਦੀ ਧਾਰਾ-195 (1) ਡੀ ‘ਚ ਲਿਖਿਆ ਹੈ ਕਿ ਜੇਕਰ ਕੋਈ ਭਾਰਤ ਦੀ ਸੰਪ੍ਰਭੂਤਾ, ਏਕਤਾ ਅਤੇ ਅਖੰਡਤਾ ਜਾਂ ਸੁਰੱਖਿਆ ਨੂੰ ਖ਼ਤਰੇ ‘ਚ ਪਾਉਣ ਵਾਲੀ ਝੂਠੀ ਜਾਣਕਾਰੀ ਬਣਾਉਂਦਾ ਹੈ ਜਾਂ ਪ੍ਰਕਾਸ਼ਿਤ ਕਰਦਾ ਹੈ, ਤਾਂ ਉਸ ਨੂੰ ਜੇਲ੍ਹ ਦੀ ਸਜ਼ਾ ਦਿੱਤੀ ਜਾਵੇਗੀ, ਜਿਸ ਨੂੰ 3 ਸਾਲ ਤੱਕ ਵਧਾਇਆ ਜਾ ਸਕਦਾ ਹੈ ਅਤੇ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ ਜਾਂ ਦੋਵੇਂ ਹੋ ਸਕਦੇ ਹਨ ।
ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਲੋਕ ਸਭਾ ‘ਚ 3 ਬਿੱਲ ਪੇਸ਼ ਕੀਤੇ ਸਨ ਜਿਨ੍ਹਾਂ ਦਾ ਮਕਸਦ ਭਾਰਤੀ ਨਾਗਰਿਕਾਂ ਨੂੰ ਨਿਆਂ ਦੇਣਾ ਅਤੇ ਸੰਵਿਧਾਨ ਵਲੋਂ ਦਿੱਤੇ ਗਏ ਅਧਿਕਾਰਾਂ ਦੀ ਰਾਖੀ ਕਰਨਾ ਹੈ। ਲੋਕ ਸਭਾ ਵਿੱਚ ਬਿੱਲ ਪੇਸ਼ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਨ੍ਹਾਂ ਤਿੰਨ ਬਿੱਲਾਂ ਦਾ ਜਿਹਨਾਂ ਵਿੱਚ ਭਾਰਤੀ ਨਿਆਂ ਸੰਹਿਤਾ ਬਿੱਲ 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਬਿੱਲ 2023 ਅਤੇ ਭਾਰਤੀ ਸੁਰੱਖਿਆ ਬਿੱਲ 2023 ਗੁਲਾਮੀ ਦੇ ਸਾਰੇ ਲੱਛਣਾਂ ਨੂੰ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਆਜ਼ਾਦੀ ਦਿਹਾੜੇ ਦੇ ਸੰਬੋਧਨ ‘ਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦੇ ਹ । ਇਹ ਬਿੱਲ ਲੋਕ ਸਭਾ ਤੇ ਰਾਜ ਸਭਾ ਲਿੱਚ ਪਾਸ ਹੋਣ ਉਪਰੰਤ ਹੋਂਦ ਵਿੱਚ ਅ ਜਾਣਗੇ ਤੇ ਸਮਾਜ ਤੇ ਦੇਸ਼ ਵਿਰੋਧੀ ਅਨਸਰ ਜਿਹੜੇ ਝੂਠੀਆਂ ਤੇ ਦੇਸ਼ ਵਿਰੋਧੀ ਖ਼ਬਰਾਂ ਪ੍ਰਸਾਰਿਤ ਕਰਦੇ ਹਨ ਉਹਨਾਂ ਤੇ ਸਖ਼ਤ ਕਾਰਵਾਈ ਦਾ ਰਸਤਾ ਖੁੱਲ੍ਹ ਜਾਵੇਗਾ ।

Be the first to comment

Leave a Reply

Your email address will not be published.


*